ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਦਾ ਲੁਧਿਆਣਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਉਣਗੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸ਼ਾਮਿਲ ਹੋਣਗੇ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਬੁੱਢਾ ਨਾਲਾ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਉਣੀ ਸੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਵਪਾਰੀਆਂ ਨਾਲ ਮੀਟਿੰਗ ਕਰਨੀ ਸੀ। ਮੁੱਖ ਮੰਤਰੀ ਵੀਡੀਓ ਕਾਨਫ਼ਰੰਸਿੰਗ ਰਹੀ ਵਪਾਰੀਆਂ ਨੂੰ ਮਿਲਣਗੇ।