ਚੋਣਾਂ ਨਤੀਜਿਆਂ ਤੋਂ ਪਹਿਲਾਂ ਜਨਤਾ ਨੂੰ ਵੱਡਾ ਝਟਕਾ! ਦੁੱਧ ਦੀਆਂ ਕੀਮਤਾਂ 'ਚ ਹੋਇਆ ਵਾਧਾ

Comments · 130 Views

ਚੋਣ ਨਤੀਜਿਆਂ ਤੋਂ ਪਹਿਲਾਂ ਜਨਤਾ ਨੂੰ ਵੱਡਾ ਝਟਕਾ ਲੱਗਿਆ ਹੈ।

ਚੋਣ ਨਤੀਜਿਆਂ ਤੋਂ ਪਹਿਲਾਂ ਜਨਤਾ ਨੂੰ ਵੱਡਾ ਝਟਕਾ ਲੱਗਿਆ ਹੈ। ਲੋਕਾਂ 'ਤੇ ਮਹਿੰਗਾਈ ਦੀ ਮਾਰ ਪਈ ਹੈ। ਦਰਅਸਲ ਅਮੂਲ ਦੁੱਧ ਖਰੀਦਣਾ ਹੁਣ ਮਹਿੰਗਾ ਹੋ ਜਾਵੇਗਾ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF), ਜੋ ਅਮੂਲ ਬ੍ਰਾਂਡ ਦੇ ਤਹਿਤ ਦੁੱਧ ਉਤਪਾਦ ਵੇਚਦੀ ਹੈ, ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਕੀਮਤਾਂ 3 ਜੂਨ, 2024 ਤੋਂ ਦੇਸ਼ ਭਰ ਦੇ ਸਾਰੇ ਬਾਜ਼ਾਰਾਂ ਵਿੱਚ ਲਾਗੂ ਹੋ ਗਈਆਂ ਹਨ। ਅਮੁਲ ਦੇ ਇਲਾਵਾ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਹੈ। ਵੇਰਕਾ ਨੇ ਵੀ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। 

Comments