ਕੀ ਪਰਿਵਾਰ ਦੇ ਖਿਲਾਫ ਜਾ ਕੇ ਵਿਆਹ ਕਰ ਰਹੀ ਸੋਨਾਕਸ਼ੀ ਸਿਨਹਾ? ਭਰਾ ਦਾ ਬਿਆਨ ਪੜ੍ਹ ਲਓ

Comments · 116 Views

ਸ਼ਤਰੂਘਨ ਸਿਨਹਾ ਤੋਂ ਬਾਅਦ ਹੁਣ ਉਨ੍ਹਾਂ ਦੇ ਬੇਟੇ ਲਵ ਸਿਨਹਾ ਨੇ ਆਪਣੀ ਭੈਣ ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ??

ਸ਼ਤਰੂਘਨ ਸਿਨਹਾ ਤੋਂ ਬਾਅਦ ਹੁਣ ਉਨ੍ਹਾਂ ਦੇ ਬੇਟੇ ਲਵ ਸਿਨਹਾ ਨੇ ਆਪਣੀ ਭੈਣ ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਆਪਣੇ ਹਾਲੀਆ ਇੰਟਰਵਿਊ ਵਿੱਚ ਕਿਹਾ ਕਿ ਉਹ ਇਸ ਵਿੱਚ ਨਹੀਂ ਪੈਣ ਵਾਲੇ ਹਨ। ਉਨ੍ਹਾਂ ਨੇ ਇਸ ਆਉਣ ਵਾਲੇ ਵਿਆਹ ਵਿੱਚ ਆਪਣੇ ਪੱਖ ਤੋਂ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਸੋਨਾਕਸ਼ੀ ਆਪਣੇ ਪਰਿਵਾਰ ਦੇ ਖਿਲਾਫ ਜਾ ਕੇ ਜ਼ਹੀਰ ਨਾਲ ਵਿਆਹ ਕਰਨ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੋਨਾਕਸ਼ੀ ਇਸ ਮਹੀਨੇ 23 ਜੂਨ ਨੂੰ ਜ਼ਹੀਰ ਨਾਲ ਵਿਆਹ ਦੇ ਬੰਧਨ ਚ ਬੱਝਣ ਜਾ ਰਹੀ ਹੈ।

ਇਕ ਅਖਬਾਰ ਨੂੰ ਦਿੱਤੇ ਇੰਟਰਵਿਓ 'ਚ ਉਨ੍ਹਾਂ ਨੇ ਕਿਹਾ ਕਿ ਉਹ ਫਿਲਹਾਲ ਮੁੰਬਈ ਚ ਨਹੀਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੇਰਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੇਰਾ ਇਸ ਤੇ ਪ੍ਰਤੀਕਿਰਿਆ ਕਰਨ ਜਾਂ ਕਿਸੇ ਵੀ ਤਰੀਕੇ ਨਾਲ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ। ਉਹ ਇਨ੍ਹਾਂ ਖਬਰਾਂ ਤੋਂ ਖੁਦ ਨੂੰ ਦੂਰ ਰੱਖਣਾ ਚਾਹੁੰਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਪਿਤਾ ਸ਼ਤਰੂਘਨ ਸਿਨਹਾ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੀ ਬੇਟੀ ਸੋਨਾਕਸ਼ੀ ਨੇ ਉਨ੍ਹਾਂ ਨੂੰ ਹੁਣ ਤੱਕ ਵਿਆਹ ਬਾਰੇ ਕੁਝ ਨਹੀਂ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਮੈਂ ਇਸ ਸਮੇਂ ਦਿੱਲੀ ਚ ਹਾਂ। ਮੈਂ ਆਪਣੀ ਧੀ ਦੀਆਂ ਯੋਜਨਾਵਾਂ ਬਾਰੇ ਕਿਸੇ ਨਾਲ ਗੱਲ ਨਹੀਂ ਕੀਤੀ। ਉਨ੍ਹਾਂ ਨੇ ਮੈਨੂੰ ਇਸ ਬਾਰੇ ਕੁਝ ਨਹੀਂ ਦੱਸਿਆ। ਮੀਡੀਆ ਵਿੱਚ ਜੋ ਮੈਂ ਪੜ੍ਹਦਾ ਹਾਂ, ਮੈਂ ਉਹ ਹੀ ਜਾਣਦਾ ਹਾਂ। ਜੇਕਰ ਉਹ ਮੈਨੂੰ ਯਕੀਨ ਦਿਵਾਉਂਦੀ ਹੈ ਕਿ ਉਹ ਵਿਆਹ ਕਰ ਰਹੀ ਹੈ, ਤਾਂ ਮੈਂ ਅਤੇ ਮੇਰੀ ਪਤਨੀ ਉਨ੍ਹਾਂ ਨੂੰ ਅਸੀਸ ਦੇਵਾਂਗੇ। ਅਸੀਂ ਚਾਹੁੰਦੇ ਹਾਂ ਕਿ ਉਹ ਹਮੇਸ਼ਾ ਖੁਸ਼ ਰਹੇ।

Comments