ਕੁਵੈਤ 'ਚ ਅੱਗ ਲੱਗਣ ਕਾਰਨ 41 ਲੋਕਾਂ ਦੀ ਮੌ...ਤ, 30 ਤੋਂ ਵੱਧ ਭਾਰਤੀ ਜ਼.ਖ..ਮੀ

Comments · 128 Views

ਕੁਵੈਤ 'ਚ ਬੁੱਧਵਾਰ ਨੂੰ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 41 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਘਟਨਾ 'ਚ ਕਈ ਲੋਕ ਜ਼ਖਮ?

ਕੁਵੈਤ 'ਚ ਬੁੱਧਵਾਰ ਨੂੰ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 41 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਘਟਨਾ 'ਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਭਾਰਤੀ ਰਾਜਦੂਤ ਆਦਰਸ਼ ਸਵੈਕਾ ਨੇ ਅਲ-ਅਦੇਨ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਗਭਗ ਸਾਰਿਆਂ ਦੀ ਹਾਲਤ ਸਥਿਰ ਹੈ। ਇਸ ਘਟਨਾ ਤੋਂ ਬਾਅਦ ਭਾਰਤੀ ਦੂਤਾਵਾਸ ਨੇ ਐਮਰਜੈਂਸੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ।


ਉਨ੍ਹਾਂ ਨੇ ਅਲ-ਅਦੇਨ ਹਸਪਤਾਲ ਦਾ ਦੌਰਾ ਕੀਤਾ, ਜਿੱਥੇ ਅੱਗ ਦੀ ਘਟਨਾ ਵਿੱਚ ਜ਼ਖਮੀ ਹੋਏ 30 ਤੋਂ ਵੱਧ ਭਾਰਤੀ ਕਰਮਚਾਰੀਆਂ ਨੂੰ ਦਾਖਲ ਕਰਵਾਇਆ ਗਿਆ ਹੈ, ਉਨ੍ਹਾਂ ਨੇ ਆਪਣੀ ਪੋਸਟ ਵਿੱਚ ਦੱਸਿਆ ਕਿ ਸਾਰੇ ਮੁਲਾਜ਼ਮਾਂ ਦੀ ਹਾਲਤ ਸਥਿਰ ਹੈ। ਆਦਰਸ਼ ਸਵੈਕਾ ਨੇ ਇਸ ਦੌਰਾਨ ਕਈ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅੰਬੈਸੀ ਵੱਲੋਂ ਪੂਰੀ ਮਦਦ ਦੇਣ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾਂ ਭਾਰਤੀ ਰਾਜਦੂਤ ਨੇ ਸਥਿਤੀ ਦਾ ਪਤਾ ਲਗਾਉਣ ਲਈ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਸੀ ਕਿ ਦੂਤਾਵਾਸ ਲੋੜੀਂਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਇਸ ਘਟਨਾ ਤੋਂ ਬਾਅਦ ਦੂਤਾਵਾਸ ਨੇ ਐਮਰਜੈਂਸੀ ਹੈਲਪਲਾਈਨ ਨੰਬਰ  +965-65505246 ਵੀ ਜਾਰੀ ਕੀਤਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ 40 ਤੋਂ ਵੱਧ ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜੈਸ਼ੰਕਰ ਨੇ ਟਵਿੱਟਰ 'ਤੇ ਕਿਹਾ ਕਿ ਉਹ ਕੁਵੈਤ ਸਿਟੀ 'ਚ ਅੱਗ ਦੀ ਘਟਨਾ ਦੀ ਖਬਰ ਤੋਂ ਬਹੁਤ ਸਦਮੇ 'ਚ ਹਨ। ਕਥਿਤ ਤੌਰ 'ਤੇ 40 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ 50 ਤੋਂ ਵੱਧ ਹਸਪਤਾਲ ਵਿੱਚ ਦਾਖਲ ਹਨ। ਮਾਰੇ ਗਏ ਜ਼ਿਆਦਾਤਰ ਭਾਰਤੀ ਦੱਸੇ ਜਾਂਦੇ ਹਨ।

Comments