ਪੰਜਾਬ ਦੇ ਨਵੇਂ ਬਣੇ MPs ਨੇ ਚੁੱਕੀ ਸਹੁੰ 

Comments · 31 Views

ਪੰਜਾਬ ਦੇ ਨਵੇਂ ਬਣੇ MPs ਨੇ ਚੁੱਕੀ ਸਹੁੰ 

 

18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸੈਸ਼ਨ ਦੇ ਦੂਜੇ ਦਿਨ ਸਪੀਕਰ ਦੀ ਚੋਣ ਹੋਣ ਦਾ ਐਲਾਨ ਕੀਤਾ ਗਿਆ, ਜੋ ਭਲਕੇ ਹੋਵੇਗੀ। ਇਸ ਦੇ ਨਾਲ ਅੱਜ ਪੰਜਾਬ ਦੇ ਨਵੇਂ ਸਾਂਸਦਾਂ ਨੇ ਸੰਸਦ ਵਿੱਚ ਆਪਣੇ ਅਹੁਦੇ ਲਈ ਸਹੁੰ ਚੁੱਕੀ। ਇਸ ਮੌਕੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਖਡੂਰ ਸਾਹਿਬ ਤੋਂ ਸਾਂਸਦ ਬਣੇ ਅੰਮ੍ਰਿਤਪਾਲ ਸਿੰਘ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੇ ਸਹੁੰ ਨਹੀਂ ਚੁੱਕੀ।

ਦੱਸ ਦੇਈਏ ਕਿ ਲੋਕ ਸਭਾ ਦੇ ਪਹਿਲੇ ਸੈਸ਼ਨ ਵਿਚ ਪੰਜਾਬ ਦੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ, ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ, ਅੰਮ੍ਰਿਤਸਰ ਤੋਂ ਕਾਂਗਰਸ ਦੇ ਐੱਮਪੀ ਗੁਰਜੀਤ ਸਿੰਘ ਔਜਲਾ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ, ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ  ਡਾਕਟਰ ਧਰਮਵੀਰ ਗਾਂਧੀ ਨੇ ਪੰਜਾਬੀ ਵਿਚ ਸਹੁੰ ਚੁੱਕੀ।

 

Comments