ਟੀ-20 ਵਿਸ਼ਵ ਕੱਪ ਵਿਚਾਲੇ ਕਪਿਲ ਦੇਵ ਨੂੰ ਸੌਂਪਿਆ ਗਿਆ ਇਹ ਅਹੁਦਾ

Comments · 34 Views

ਟੀ-20 ਵਿਸ਼ਵ ਕੱਪ ਵਿਚਾਲੇ ਕਪਿਲ ਦੇਵ ਨੂੰ ਸੌਂਪਿਆ ਗਿਆ ਇਹ ਅਹੁਦਾ

 


ਟੀਮ ਇੰਡੀਆ ਇਸ ਸਮੇਂ ਟੀ-20 ਵਿਸ਼ਵ ਕੱਪ ਵਰਗੇ ਵੱਡੇ ਟੂਰਨਾਮੈਂਟਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਵਾਹੋ-ਵਾਹੀ ਖੱਟ ਰਹੀ ਹੈ। ਦੱਸ ਦੇਈਏ ਕਿ ਇਸ ਟੂਰਨਾਮੈਂਟ 'ਚ ਭਾਰਤੀ ਟੀਮ ਨੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ। ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 'ਚ ਆਪਣਾ ਸੈਮੀਫਾਈਨਲ ਮੈਚ 27 ਜੂਨ ਨੂੰ ਇੰਗਲੈਂਡ ਖਿਲਾਫ ਖੇਡਣਾ ਹੈ। ਪਰ ਇਸ ਦੌਰਾਨ ਟੀਮ ਇੰਡੀਆ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। 

ਖਬਰਾਂ ਮੁਤਾਬਕ ਕਪਿਲ ਦੇਵ ਨੂੰ ਮੈਨੇਜਮੈਂਟ ਨੇ ਬੋਰਡ ਦਾ ਪ੍ਰਧਾਨ ਬਣਾ ਦਿੱਤਾ ਹੈ। ਕਪਿਲ ਦੇਵ ਨੂੰ ਪ੍ਰੋਫੈਸ਼ਨਲ ਗੋਲਫ ਟੂਰ ਆਫ ਇੰਡੀਆ (PGTI) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਕਪਿਲ ਦੇਵ ਪਿਛਲੇ ਕਈ ਸਾਲਾਂ ਤੋਂ ਇਸ ਸੰਸਥਾ ਵਿਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਭਾਰਤੀ ਟੀਮ ਨੇ ਗੋਲਫ ਦੇ ਖੇਤਰ ਵਿੱਚ ਚੰਗਾ ਕੰਮ ਕੀਤਾ ਹੈ, ਇਸੇ ਕਰਕੇ ਮੀਟਿੰਗ ਦਾ ਆਯੋਜਨ ਕਰਕੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਪੀਜੀਟੀਆਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।


ਪੀਜੀਟੀਆਈ ਪ੍ਰਧਾਨ ਬਣਨ ਤੋਂ ਬਾਅਦ ਕਪਿਲ ਦੇਵ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ। ਤੁਹਾਨੂੰ ਦੱਸ ਦੇਈਏ ਕਿ ਕਪਿਲ ਦੇਵ ਨੂੰ ਦੁਨੀਆ ਦੇ ਸਭ ਤੋਂ ਵਧੀਆ ਕਪਤਾਨਾਂ ਵਿੱਚ ਗਿਣਿਆ ਜਾਂਦਾ ਹੈ। ਬਤੌਰ ਕਪਤਾਨ, ਉਸਨੇ ਸਾਲ 1983 ਵਿੱਚ ਭਾਰਤੀ ਟੀਮ ਨੂੰ ਕ੍ਰਿਕਟ ਵਿਸ਼ਵ ਕੱਪ ਜਿਤਾਇਆ। ਇਸ ਤੋਂ ਇਲਾਵਾ ਉਹ ਟੈਸਟ ਕ੍ਰਿਕਟ 'ਚ ਆਪਣੇ ਸਮੇਂ ਦਾ ਸਭ ਤੋਂ ਵਧੀਆ ਆਲਰਾਊਂਡਰ ਸੀ

Comments